JALANDHAR WEATHER

ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਇਕ ਅੱਤਵਾਦੀ ਹਲਾਕ

ਸ੍ਰੀਨਗਰ, 1 ਦਸੰਬਰ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਇਕ ਮੁਕਾਬਲੇ ਦੌਰਾਨ ਲਸ਼ਕਰ-ਏ-ਤਾਇਬਾ ਦੇ ਇਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਵਾਮਾ ਦੇ ਅਰਿਹਾਲ ਪਿੰਡ ਵਿਚ ਸੰਯੁਕਤ ਬਲਾਂ ਦੁਆਰਾ ਸ਼ੁਰੂ ਕੀਤੀ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਹ ਮੁਕਾਬਲਾ ਹੋਇਆ। ਬੁਲਾਰੇ ਨੇ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਸਮੇਤ ਮਹੱਤਵਪੂਰਨ ਅਪਰਾਧਕ ਸਮੱਗਰੀ, ਜਿਸ ਵਿਚ ਇਕ ਪਿਸਤੌਲ, ਦੋ ਮੈਗਜ਼ੀਨ, ਪੰਜ ਆਰ.ਡੀ.ਐਸ. ਅਤੇ ਦੋ ਗ੍ਰਨੇਡ ਜ਼ਬਤ ਕੀਤੇ ਹਨ। ਪੁਲਿਸ ਨੇ ਇਲਾਕੇ ਦੇ ਆਮ ਲੋਕਾਂ ਨੂੰ ਮੁੱਠਭੇੜ ਵਾਲੀ ਥਾਂ ’ਤੇ ਨਾ ਜਾਣ ਦੀ ਬੇਨਤੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ