ਮੈਂ ਮਨੀਪੁਰ ਵਿਚ ਆਮ ਸਥਿਤੀ ਲਿਆਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ
ਇੰਫਾਲ, 1 ਦਸੰਬਰ- ਭਾਰਤ ਸਰਕਾਰ ਨਾਲ ਯੂ.ਐਨ.ਐਲ.ਐਫ਼. ਦੁਆਰਾ ਸ਼ਾਂਤੀ ਸਮਝੌਤੇ ’ਤੇ ਹਸਤਾਖਰ ਕਰਨ ’ਤੇ ਮਨੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਕਿਹਾ ਕਿ ਮੈਂ ਮਨੀਪੁਰ ਅਤੇ ਪੂਰੇ ਉੱਤਰ-ਪੂਰਬ ਵਿਚ ਸ਼ਾਂਤੀ ਅਤੇ ਆਮ ਸਥਿਤੀ ਲਿਆਉਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਪਹਿਲਕਦਮੀ ਲਈ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਨੀਪੁਰ ਰਾਜ ਵਿਚ ਸ਼ਾਂਤੀ ਅਤੇ ਆਮ ਸਥਿਤੀ ਲਿਆਉਣ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸ਼ਾਂਤੀ ਸਮਝੌਤੇ ਲਈ ਅੱਗੇ ਆਉਣ ’ਤੇ ਯੂ.ਐਨ.ਐਲ.ਐਫ਼. ਦੇ ਕਾਡਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ।