JALANDHAR WEATHER

ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਨਾਲ ਲਾਹੌਰ ਵਿਖੇ ਹੋਈ ਲੁੱਟ ਖੋਹ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਜਥੇ ਵਿਚ ਗਏ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੇ ਹਨ, ਪ੍ਰੰਤੂ ਅਜਿਹੀ ਘਟਨਾ ਨਾਲ ਉਨ੍ਹਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਘਟਨਾ ਨਾਲ ਸੰਬੰਧਿਤ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ, ਤਾਂ ਜੋ ਸਿੱਖ ਪਰਿਵਾਰ ਨੂੰ ਇਨਸਾਫ਼ ਮਿਲੇ ਅਤੇ ਭਵਿੱਖ ਵਿਚ ਵੀ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ