ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵਲੋਂ ਸਿੱਖ ਮਰਿਆਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ’ਤੇ 3 ਦਸੰਬਰ 2023 ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਕੀਤੇ ਜਾਣ ਵਾਲੇ ਇਸ ਪ੍ਰਦਰਸ਼ਨ ਵਿਚ ਰੋਜ਼ਾਨਾ ਸ਼੍ਰੋਮਣੀ ਕਮੇਟੀ ਦੇ ਇਕ ਹਲਕੇ ਤੋਂ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਇਕੱਠੇ ਅਗਵਾਈ ਕਰਨਗੇ।
;
;
;
;
;
;
;
;