ਬਿਹਾਰ ਰਿਜ਼ਰਵੇਸ਼ਨ: ਹਾਈ ਕੋਰਟ ਨੇ ਕਾਨੂੰਨ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਪਟਨਾ, 1 ਦਸੰਬਰ- ਬਿਹਾਰ ’ਚ ਲਾਗੂ 75 ਫ਼ੀਸਦੀ ਰਾਖਵੇਂਕਰਨ ਖ਼ਿਲਾਫ਼ ਪਟਨਾ ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ ਨਿਤੀਸ਼ ਸਰਕਾਰ ਨੂੰ ਫਿਲਹਾਲ ਰਾਹਤ ਮਿਲੀ ਹੈ। ਅਦਾਲਤ ਨੇ ਇਸ ਕਾਨੂੰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਹਾਈਕੋਰਟ ਨੇ ਇਸ ਮਾਮਲੇ ’ਚ ਨਿਤੀਸ਼ ਸਰਕਾਰ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ। ਸੂਬਾ ਸਰਕਾਰ ਨੂੰ 12 ਜਨਵਰੀ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਪਟਨਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਨਵੇਂ ਰਾਖਵਾਂਕਰਨ ਕਾਨੂੰਨ ਨੂੰ ਅਸੰਵਿਧਾਨਕ ਦੱਸਦੇ ਹੋਏ ਇਸ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।