ਪੁਲਿਸ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਕਰੋੜਾਂ ਰੁੁਪਏ ਦੀ ਪ੍ਰਾਪਰਟੀ ਜਬਤ
ਚੋਗਾਵਾਂ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ. ਵਲੋਂ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾ ਕੇ ਨਸ਼ਿਆਂ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇੰਨ੍ਹਾਂ ਹਦਾਇਤਾਂ ਤਹਿਤ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਮੁੱਖ ਅਫ਼ਸਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਥਾਣੇ ਦੇ ਏਰੀਆ ਵਿਚ ਪੈਂਦੇ ਸਮਗਲਰਾਂ ਦੀ ਪ੍ਰਾਪਰਟੀ ਦੀ ਪੜਤਾਲ ਕਰਨ, ਜਿਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਡੀ. ਐਸ.ਪੀ ਅਟਾਰੀ ਗੁਰਿੰਦਰ ਪਾਲ ਸਿੰਘ ਨਾਗਰਾ ਤੇ ਥਾਣਾ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਵਲੋਂ ਸਰਹੱਦੀ ਪਿੰਡ ਪੰਡੋਰੀ, ਸੌੜੀਆ ਤੇ ਰਾਏ ਦੇ ਤਿੰਨ ਦੋਸ਼ੀਆਂ ਦੀ ਕਰੋੜਾਂ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ।