
ਇੰਦੌਰ, ਮੱਧ ਪ੍ਰਦੇਸ਼ 3 ਦਸੰਬਰ - ਭਾਜਪਾ ਨੇਤਾ ਕੈਲਾਸ਼ ਵਿਜੇਵਰਗੀਆ ਨੇ ਕਿਹਾ ਹੈ ਕਿ ਇਸ ਦੇਸ਼ ਦੀ ਰਾਜਨੀਤੀ ਵਿਚ ਸਾਫ਼ ਤੌਰ 'ਤੇ ਦੇਖਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿਆਸੀ ਕੱਦ ਦਾ ਕੋਈ ਵਿਅਕਤੀ ਨਹੀਂ ਹੈ। ਦੇਸ਼ ਕੋਲ ਇਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗਾ ਕੋਈ ਹੋਰ ਭਰੋਸੇਯੋਗ ਨੇਤਾ ਨਹੀਂ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ 400 ਸੀਟਾਂ ਜਿੱਤਾਂਗੇ।