ਵੱਖ-ਵੱਖ ਦੇਸ਼ਾਂ ਵਿਚ ਸਿੱਖਾਂ ਦੀ ਹੋ ਰਹੀ ਟਾਰਗੇਟ ਕਿਲਿੰਗ ਮੰਦਭਾਗਾ ਵਰਤਾਰਾ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਵੇਲੇ ਸਿੱਖ ਜਗਤ ਲਈ ਸਭ ਤੋਂ ਵੱਡਾ ਮੁੱਦਾ ਸਿੱਖਾਂ ਦੀ ਟਾਰਗੇਟ ਕਿਲਿੰਗ ਦਾ ਹੈ। ਉਨ੍ਹਾਂ ਕਿਹਾ ਕਿ ਆਈ.ਐਸ.ਆਈ. ਸਮੇਤ ਵੱਖ-ਵੱਖ ਦੇਸ਼ਾਂ ਦੀਆਂ ਖ਼ੁਫ਼ੀਆ ਏਜੰਸੀਆਂ ਵਲੋਂ ਵੱਖ-ਵੱਖ ਦੇਸ਼ਾਂ ’ਚ ਵਸਦੇ ਸਿੱਖਾਂ ਨੂੰ ਗੈਂਗਸਟਰਾਂ ਰਾਹੀਂ ਨਿਸ਼ਾਨਾ ਬਣਵਾਇਆ ਜਾ ਰਿਹਾ ਹੈ ਜੋ ਕਿ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਰਿਹਾਈਆਂ ਹੋਣੀਆਂ ਚਾਹੀਦੀਆਂ ਹਨ।