JALANDHAR WEATHER

70 ਸਾਲਾਂ ਤੱਕ ਕਸ਼ਮੀਰੀਆਂ ਨਾਲ ਹੋਈ ਬੇ-ਇੰਨਸਾਫ਼ੀ- ਅਮਿਤ ਸ਼ਾਹ

ਨਵੀਂ ਦਿੱਲੀ, 6 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ ਬਿੱਲ, 2023 ’ਤੇ ਬੋਲਦੇ ਹੋਏ ਕਿਹਾ ਕਿ ਮੈਂ ਇੱਥੇ ਜੋ ਬਿੱਲ ਲਿਆਇਆ ਹੈ, ਉਹ ਉਨ੍ਹਾਂ ਲੋਕਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਨੂੰ ਅਧਿਕਾਰ ਪ੍ਰਦਾਨ ਕਰਨ ਨਾਲ ਸੰਬੰਧਿਤ ਹੈ, ਜਿਨ੍ਹਾਂ ਨਾਲ ਬੇਇਨਸਾਫ਼ੀ ਹੋਈ, ਜਿਨ੍ਹਾਂ ਦਾ ਅਪਮਾਨ ਹੋਇਆ ਅਤੇ ਜਿਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸਮਾਜ ਵਿਚ ਜਿਹੜੇ ਵਾਂਝੇ ਹਨ, ਉਨ੍ਹਾਂ ਨੂੰ ਅੱਗੇ ਲਿਆਂਦਾ ਜਾਣਾ ਚਾਹੀਦਾ ਹੈ। ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਹੈ, ਪਰ ਉਨ੍ਹਾਂ ਨੂੰ ਇਸ ਤਰੀਕੇ ਨਾਲ ਅੱਗੇ ਲਿਆਉਣਾ ਹੋਵੇਗਾ ਜਿਸ ਨਾਲ ਉਨ੍ਹਾਂ ਦੀ ਇੱਜ਼ਤ ਵਿਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਅਧਿਕਾਰ ਦੇਣ ਅਤੇ ਸਨਮਾਨ ਨਾਲ ਅਧਿਕਾਰ ਦੇਣ ਵਿਚ ਬਹੁਤ ਫ਼ਰਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਲੋਕਾਂ ਦੀ ਪਿਛਲੇ 70 ਸਾਲਾਂ ਤੋਂ ਚੁੱਕੀ ਜਾ ਰਹੀ ਆਵਾਜ਼ ਸੁਣੀ ਅਤੇ ਇਨ੍ਹਾਂ ਨੂੰ ਬਰਾਬਰ ਦੇ ਅਧਿਕਾਰ ਦਿਵਾਉਣ ਲਈ ਕਦਮ ਚੁੱਕੇ। ਉਨ੍ਹਾਂ ਅੱਗੇ ਕਿਹਾ 1980 ਤੋਂ ਬਾਅਦ ਇਥੇ ਅੱਤਵਾਦ ਦਾ ਭਿਆਨਕ ਦੌਰ ਸੀ ਅਤੇ ਜਿਹੜੇ ਲੋਕ ਇਸ ਧਰਤੀ ਨੂੰ ਆਪਣਾ ਦੇਸ਼ ਸਮਝ ਕੇ ਰਹਿੰਦੇ ਸਨ, ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਗਿਆ ਅਤੇ ਕਿਸੇ ਨੇ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਇਸ ਨੂੰ ਰੋਕਣ ਲਈ ਜ਼ਿੰਮੇਵਾਰ ਲੋਕ ਇੰਗਲੈਂਡ ਵਿਚ ਛੁੱਟੀਆਂ ਦਾ ਆਨੰਦ ਮਾਣ ਰਹੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਅੰਕੜਿਆਂ ਅਨੁਸਾਰ ਲਗਭਗ 46,631 ਪਰਿਵਾਰ ਅਤੇ 1,57,968 ਲੋਕ ਆਪਣੇ ਹੀ ਦੇਸ਼ ਵਿਚ ਬੇਘਰ ਹੋਏ ਹਨ। ਇਹ ਬਿੱਲ ਉਨ੍ਹਾਂ ਨੂੰ ਅਧਿਕਾਰ ਦਿਵਾਉਣ ਲਈ ਹੈ, ਇਹ ਬਿੱਲ ਉਨ੍ਹਾਂ ਨੂੰ ਪ੍ਰਤੀਨਿਧਤਾ ਦੇਣ ਲਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ