JALANDHAR WEATHER

ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਸਕੂਲ ਵਿਦਿਆਰਥੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਭਗਵਾਨਪੁਰਾ ਦੇ ਇਕ 13 ਕੁ ਸਾਲ ਦੇ ਸਕੂਲ ਵਿਦਿਆਰਥੀ ਦੀ ਟ੍ਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਬੱਚੇ ਦੇ ਤਾਇਆ ਸਿਕੰਦਰ ਸਿੰਘ ਵਾਸੀ ਭਗਵਾਨਪੁਰਾ ਨੇ ਦੱਸਿਆ ਕਿ ਉਸ ਦਾ ਭਤੀਜਾ ਜਸ਼ਨਪ੍ਰੀਤ ਸਿੰਘ (13) ਪੁੱਤਰ ਸਵ: ਸਤਿਗੁਰ ਸਿੰਘ ਜੋ ਕਿ ਸਰਕਾਰੀ ਆਦਰਸ਼ ਸਕੂਲ ਸ਼ੇਰੋਂ ਵਿਖੇ ਨੌਂਵੀ ਜਮਾਤ ਵਿਚ ਪੜਦਾ ਸੀ, ਅੱਜ ਬਾਅਦ ਦੁਪਹਿਰ ਕਰੀਬ ਸਾਢੇ ਕੁ ਤਿੰਨ ਵਜੇ ਜਦੋਂ ਉਹ ਆਪਣੇ ਸਾਥੀਆਂ ਨਾਲ ਸਕੂਲ ’ਚੋਂ ਛੁੱਟੀ ਹੋਣ ਉਪਰੰਤ ਘਰ ਪਰਤ ਰਿਹਾ ਸੀ ਤਾਂ ਸਕੂਲ ਤੋਂ ਬਾਹਰ ਆਉਣ ਸਮੇਂ ਨੇੜਿਉਂ ਲੰਘ ਰਹੇ ਇੱਟਾਂ ਦੇ ਭਰੇ ਟਰੈਕਟਰ-ਟਰਾਲੀ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਥਾਣਾ ਚੀਮਾ ਮੰਡੀ ਦੇ ਐਸ. ਐਚ. ਓ. ਇੰਸਪੈਕਟਰ ਲਖਵੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ, ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ