JALANDHAR WEATHER

ਬੇਰੁਜ਼ਗਾਰਾਂ ਨੂੰ ਮਿੱਠੀਆਂ ਗੋਲੀਆਂ ਦੇਣ ਨੂੰ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ 8 ਵਾਲੀ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ

ਮਲੌਦ (ਖੰਨਾ), 6 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਬੇਰੁਜ਼ਗਾਰਾਂ ਤੇ ਸਰਕਾਰੀ ਮੁਲਾਜਮਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਨੂੰ ਮਿੱਠੀਆਂ ਗੋਲੀਆਂ ਦੇਣ ਲਈ ਕੈਬਨਿਟ ਮੰਤਰੀਆਂ ਦੀ ਬਣਾਈ ਗਈ ਸਬ-ਕਮੇਟੀ ਤੋਂ ਜ਼ਿਆਦਾਤਰ ਜੱਥੇਬੰਦੀਆਂ ਸੰਤੁਸਟ ਹੋਣ ਦੀ ਬਜਾਏ ਅਸੰਤੁਸ਼ਟ ਹੀ ਜਾਪਦੀਆਂ ਹਨ। ਬੇਰੁਜ਼ਗਾਰ ਮਿ੍ਰਤਕ ਆਸ਼ਰਿਤ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਜਨੀਸ਼ ਸ਼ਰਮਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ 27 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਵਿਚ ਹੋਣ ਵਾਲੀ ਧੂਰੀ ਰੈਲੀ ਤੋਂ ਪਹਿਲਾਂ ਬਿਜਲੀ ਬੋਰਡ ਦੇ ਮਿ੍ਰਤਕ ਕਰਮਚਾਰੀਆਂ ਦੇ ਧੀਆਂ-ਪੁੱਤਰਾਂ ਵਲੋਂ ਆਪਣੀਆਂ ਨੌਕਰੀਆਂ ਲੈਣ ਸੰਬੰਧੀ 26 ਨਵੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ ਅੱਗੇ ਸੰਗਰੂਰ ਵਿਖੇ ਪੱਕੇ ਧਰਨੇ ਦੀ ਸ਼ੁਰੂਆਤ ਕਰਨੀ ਸੀ। ਪਰ ਧਰਨਾ ਲੱਗਣ ਤੋਂ ਇਕ ਦਿਨ ਪਹਿਲਾਂ ਰਾਤ ਨੂੰ ਸੰਗਰੂਰ ਪ੍ਰਸ਼ਾਸਨ ਦੁਆਰਾ 8 ਦਸੰਬਰ ਨੂੰ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੇਣ ਦਾ ਲਾਲੀਪਾਪ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ 6 ਦਸੰਬਰ ਨੂੰ ਮੁੜ ਪੱਤਰ ਜਾਰੀ ਕਰਕੇ 8 ਦਸੰਬਰ ਨੂੰ ਚੰਡੀਗੜ੍ਹ ਪੰਜਾਬ ਭਵਨ ਵਿਖੇ ਕੀਤੀ ਜਾਣ ਵਾਲੀ ਮੀਟਿੰਗ ਮੁਲਤਵੀ ਕਰਕੇ ਬੇਰੁਜ਼ਗਾਰਾਂ ਨਾਲ ਇਕ ਵੱਡਾ ਧੋਖਾ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ