ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ ਨੂੰ ਲੈ ਕੇ ਨਿਹੰਗ ਜਥੇਬੰਦੀਆਂ ਗੁਰਦੁਆਰਾ ਸਾਹਿਬ ਪੁੱਜੀਆਂ

ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਤਹਿਸੀਲ ਦੇ ਪਿੰਡ ਸਿੱਲ ਵਿਚ ਬੀਤੀ ਕੱਲ੍ਹ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਗੁਰਦੁਆਰਾ ਸਾਹਿਬ ’ਚ ਪਾਠ ਕਰਦੇ ਗ੍ਰੰਥੀ ਸਿੰਘ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ’ਚ ਹੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਕਤ ਨੌਜਵਾਨ ਕੁੱਟਮਾਰ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਚ ਹੀ ਅਲਫ਼ ਨਗਨ ਹੋ ਗਿਆ। ਉਸ ਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਤੇ ਤਰਨਾ ਦਲ ਦੇ ਮੁੱਖੀ ਬਾਬਾ ਬਲਵਿੰਦਰ ਸਿੰਘ ਨੇ ਆਪਣੀਆਂ ਜਥੇਬੰਦੀਆਂ ਨਾਲ ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ ਪਹੁੰਚੇ। ਜਦਕਿ ਦੂਸਰੇ ਪਾਸੇ ਇਸ ਘਟਨਾ ਨੂੰ ਲੈ ਕੇ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਵਲੋਂ ਮੌਕੇ ਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹੋਏ ਸਨ।