JALANDHAR WEATHER

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਮੰਗੇ ਪਾਸਪੋਰਟ

ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ, 2024) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਪ੍ਰਤਾਪ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉੱਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜੱਥੇ ’ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ