ਵਿਜੀਲੈਂਸ ਨੇ ਸਫ਼ਾਈ ਸੇਵਕ ਤੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗਣ ਵਾਲੇ ਨਗਰ ਨਿਗਮ ਦੇ ਨੰਬਰਦਾਰ ਨੂੰ ਕੀਤਾ ਕਾਬੂ
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ ਏ ਦੇ ਨੰਬਰਦਾਰ ਪੰਕਜ ਕੁਮਾਰ ਨੂੰ ਸਫ਼ਾਈ ਸੇਵਕ ਤੋਂ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਨ ਦੇ ਮਾਮਲੇ 'ਚ ਕਾਬੂ ਕੀਤਾ ਹੈ।