ਲੋਕ ਸਭਾ ਨੇ ਤੇਲੰਗਾਨਾ ਵਿਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੀ ਸਥਾਪਨਾ ਲਈ ਬਿੱਲ ਕੀਤਾ ਪਾਸ
ਨਵੀਂ ਦਿੱਲੀ, 7 ਦਸੰਬਰ (ਏਜੰਸੀ)- ਤੇਲੰਗਾਨਾ 'ਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੀ ਸਥਾਪਨਾ ਲਈ ਇਕ ਬਿੱਲ ਵੀਰਵਾਰ ਨੂੰ ਲੋਕ ਸਭਾ 'ਚ ਪਾਸ ਹੋ ਗਿਆ । ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਬਹਿਸ ਦੇ ਜਵਾਬ ਤੋਂ ਬਾਅਦ ਬਿੱਲ ਨੂੰ ਪਾਸ ਕੀਤਾ ਗਿਆ । ਬਿੱਲ ਵਿਚ ਕੇਂਦਰੀ ਯੂਨੀਵਰਸਿਟੀ ਐਕਟ, 2009 ਵਿਚ ਸੋਧ ਕੀਤੀ ਗਈ ਹੈ ਅਤੇ ਨਵੀਂ ਯੂਨੀਵਰਸਿਟੀ ਨੂੰ ਸੰਮਾਕਾ ਸਰੱਕਾ ਕੇਂਦਰੀ ਕਬਾਇਲੀ ਯੂਨੀਵਰਸਿਟੀ ਕਿਹਾ ਜਾਵੇਗਾ। ਇਸ ਦੀ ਸਥਾਪਨਾ ਤੇਲੰਗਾਨਾ ਦੇ ਮੁਲੁਗੂ ਜ਼ਿਲ੍ਹੇ ਵਿਚ ਕੀਤੀ ਜਾਵੇਗੀ।