
ਪਠਾਨਕੋਟ ,7 ਦਸੰਬਰ (ਸੰਧੂ )-ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ ਸਿੰਘ ਦੀ ਨਾਜਾਇਜ਼ ਮੁਅਤਲੀ ਖ਼ਿਲਾਫ਼ ਲੜੇ ਸੰਘਰਸ਼ ਸਦਕਾ ਅੱਜ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਪਲਵਿੰਦਰ ਸਿੰਘ ਨੂੰ ਸਰਕਾਰੀ ਨੌਕਰੀ 'ਤੇ ਬਹਾਲ ਕਰ ਦਿਤਾ ਹੈ । ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਨੇ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁਡੀਆਅਤੇ ਪ੍ਰਮੁੱਖ ਸਕੱਤਰ ਸਮੇਤ ਵਿਭਾਗ ਦੇ ਡਾਇਰੈਕਟਰ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੂੰ ਇਨਸਾਫ਼ ਦਿਤਾ ਹੈ ।