ਮਹਿਲਾ ਰਿਜ਼ਰਵੇਸ਼ਨ ਬਿੱਲ ਨਾਗਰਿਕਾਂ ਵਿਚ ਨਵਾਂ ਵਿਸ਼ਵਾਸ ਪੈਦਾ ਕਰੇਗਾ: ਰਾਜ ਸਭਾ ਵਿਚ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 21 ਸਤੰਬਰ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੰਸਦ ਵਲੋਂ ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਹੋਣ ਨਾਲ ਦੇਸ਼ ਦੇ ਲੋਕਾਂ ਵਿਚ ਨਵਾਂ ਭਰੋਸਾ ਪੈਦਾ ਹੋਵੇਗਾ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਬਿੱਲ ਦੇਸ਼ ਦੇ ਲੋਕਾਂ ਵਿਚ ਇਕ ਨਵਾਂ ਵਿਸ਼ਵਾਸ ਪੈਦਾ ਕਰੇਗਾ । ਸਾਰੇ ਮੈਂਬਰਾਂ ਅਤੇ ਰਾਜਨੀਤਿਕ ਪਾਰਟੀਆਂ ਨੇ ਔਰਤਾਂ ਦੇ ਸਸ਼ਕਤੀਕਰਨ ਅਤੇ 'ਨਾਰੀ ਸ਼ਕਤੀ' ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਆਓ ਦੇਸ਼ ਨੂੰ ਇਕ ਮਜ਼ਬੂਤ ਸੰਦੇਸ਼ ਦੇਈਏ ।