ਭਾਰਤ ਕੈਨੇਡਾ ਵਿਚਾਲੇ ਮੁੱਦੇ ’ਤੇ ਸੁਨੀਲ ਜਾਖੜ ਨੇ ਐਸ. ਜੈਸ਼ੰਕਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, 23 ਸਤੰਬਰ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਮੁੱਦੇ ’ਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਵਲੋਂ ਭਾਰਤ ਸਰਕਾਰ ’ਤੇ ਬੇਬੁਨਿਆਦ ਦੋਸ਼ਾਂ ਦੇ ਮੱਦੇਨਜ਼ਰ, ਦੋਵਾਂ ਦੇਸ਼ਾਂ ਦੇ ਹੇਠਾਂ ਵੱਲ ਨੂੰ ਜਾ ਰਹੇ ਕੂਟਨੀਤਕ ਸੰਬੰਧਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਟਰੂਡੋ ਦੇ ਗੁੱਸੇ ਦਾ ਸਖ਼ਤ ਵਿਰੋਧ ਕਰਦਿਆਂ ਸਹੀ ਸਟੈਂਡ ਲਿਆ ਹੈ ਅਤੇ ਸਬੂਤ ਮੰਗੇ ਹਨ, ਜੋ ਕਿ ਆਉਣ ਵਾਲੇ ਨਹੀਂ ਜਾਪਦੇ।