JALANDHAR WEATHER

ਮੁਹਾਲੀ ਦੀ ਹਦੂਦ ਅੰਦਰ ਧਰਨੇ ਤੇ ਰੈਲੀਆਂ ਕਰਨ ’ਤੇ ਪਾਬੰਦੀ

ਐੱਸ. ਏ. ਐੱਸ. ਨਗਰ, 23 ਸਤੰਬਰ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੈਲੀਆਂ ਕਰਨ ਤੇ ਧਰਨੇ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 19 ਨਵੰਬਰ ਤੱਕ ਸਮੁੱਚੇ ਜ਼ਿਲ੍ਹੇ ’ਚ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਆਮ ਤੌਰ ’ਤੇ ਜ਼ਿਲ੍ਹਾ ਮੁਹਾਲੀ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ ’ਚ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਸਨ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਜਾਨੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਧਰਨੇ ਪ੍ਰਦਰਸ਼ਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਕਤ ਕਾਰਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਹੁਕਮ ਲਾਗੂ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ