ਮੁੱਖ ਮੰਤਰੀ ਹੇਮੰਤ ਸੋਰੇਨ ਨੇ ਈਡੀ ਦੇ ਸੰਮਨ ਵਿਰੁੱਧ ਝਾਰਖੰਡ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਕੀਤੀ ਦਾਇਰ
ਰਾਂਚੀ (ਝਾਰਖੰਡ) ,23 ਸਤੰਬਰ (ਏਐਨਆਈ): ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਮਨੀ ਲਾਂਡਰਿੰਗ ਦੇ ਇਕ ਕੇਸ ਵਿਚ ਆਪਣੇ ਵਿਰੁੱਧ ਜਾਰੀ ਸੰਮਨ ਨੂੰ ਚੁਣੌਤੀ ਦੇਣ ਲਈ ਝਾਰਖੰਡ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ । ਈਡੀ ਨੇ ਚੌਥਾ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 23 ਸਤੰਬਰ ਨੂੰ ਰਾਂਚੀ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ।