ਪੁਲਿਸ ਨੇ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
ਫ਼ਿਰੋਜ਼ਪੁਰ, 25 ਸਤੰਬਰ- ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਐਸ.ਪੀ. ਫ਼ਿਰੋਜ਼ਪੁਰ ਡੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ 48 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਕਈ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।