JALANDHAR WEATHER

ਸ਼੍ਰੋਮਣੀ ਕਮੇਟੀ ਵਲੋਂ ਗਠਿਤ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਡਿਜ਼ੀਟਲ ਮਾਧਿਅਮ ਰਾਹੀਂ ਹੋਈ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਯੂ.ਕੇ., ਬੀਬੀ ਇੰਦਰਜੀਤ ਕੌਰ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ, ਸ. ਗੁਰਮੀਤ ਸਿੰਘ ਰੰਧਾਵਾ ਯੂ.ਕੇ., ਡਾ. ਕਵਲਜੀਤ ਕੌਰ ਯੂ.ਕੇ., ਸ. ਰਾਜਬੀਰ ਸਿੰਘ ਕੈਨੇਡਾ, ਡਾ. ਗੁਰਚਰਨਜੀਤ ਸਿੰਘ ਲਾਂਬਾ ਅਮਰੀਕਾ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ. ਆਦਿ ਮੌਜੂਦ ਸਨ। ਇਕੱੱਤਰਤਾ ਦੌਰਾਨ ਸਿੱਖ ਧਰਮ ਦੇ ਵਿਸ਼ਵੀ ਸਰੋਕਾਰਾਂ ਨੂੰ ਉਭਾਰਿਆ ਗਿਆ ਅਤੇ ਵੱਖ-ਵੱਖ ਦੇਸ਼ਾਂ ਵਿਚ ਸਿੱਖਾਂ ਦੀ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਹੋਈ। ਬੁਲਾਰਿਆਂ ਨੇ ਸਮੁੱਚੇ ਵਿਸ਼ਵ ਦੇ ਸਿੱਖਾਂ ਨੂੰ ਸੰਗਠਿਤ ਕਰਨ ਲਈ ਵਿਸ਼ੇਸ਼ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ