JALANDHAR WEATHER

ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ

ਢਿੱਲਵਾ, 25 ਸਤੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਢਿਲਵਾਂ ਸਬ ਡਵੀਜ਼ਨ 'ਤੇ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮਲ ਨੇ ਦੱਸਿਆ ਕਿ ਬਿਜਲੀ ਬੋਰਡ ਵਲੋਂ ਪਿੰਡਾਂ ਵਿਚ ਲੋਕਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ, ਜਦੋਂ ਕਿ ਲੋਕ ਤਾਂ ਪਹਿਲਾਂ ਹੀ ਹੜ੍ਹ ਦੇ ਮਾਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਘਰਾਂ ਦੇ ਕੱਟੇ ਕਨੈਕਸ਼ਨ ਫੌਰੀ ਜੋੜੇ ਜਾਣ। ਜੇਕਰ ਨਾ ਜੋੜੇ ਗਏ ਤਾਂ ਜਥੇਬੰਦੀ ਆਪ ਇਹ ਕਨੈਕਸ਼ਨ ਜੋੜੇਗੀ। ਇਸ ਤੋਂ ਇਲਾਵਾ ਚਿੱਪ ਵਾਲੇ ਮੀਟਰਾਂ ਦਾ ਵੀ ਵਿਰੋਧ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ