67ਵੀਆਂ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਹੈਂਡਬਾਲ ਦਾ ਸ਼ਾਨਦਾਰ ਆਗਾਜ਼
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ)- 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖ਼ੇਡਾਂ ਹੈਂਡਬਾਲ ਅੰਡਰ-17 ਲੜਕੇ ਅਤੇ ਲੜਕੀਆ ਜੋ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਂ ਸੰਗਰੂਰ ਅਤੇ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਸੰਗਰੂਰ ਵਿਖੇ ਸ੍ਰੀ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸ੍ਰੀ ਪ੍ਰੀਤਇੰਦਰ ਘਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਦੀ ਅਗਵਾਈ ਹੇਠ ਹੋ ਰਹੀਆਂ ਹਨ, ਦਾ ਉਦਘਾਟਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜ਼ੋਰਵਾਲ ਨੇ ਕੀਤਾ। ਉਨ੍ਹਾਂ ਖ਼ਿਡਾਰੀਆਂ ਨੂੰ ਖ਼ੇਡ ਭਾਵਨਾ ਨਾਲ ਭਾਗ ਲੈਣ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਬਾਰੇ ਸ੍ਰੀਮਤੀ ਨਰੇਸ਼ ਸੈਣੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਭਰ ਤੋਂ 23 ਜ਼ਿਲ੍ਹਿਆਂ ਦੇ ਹੈਂਡਬਾਲ ਅੰਡਰ- 17 ਗਰੁੱਪ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਰਹੇ ਹਨ।