JALANDHAR WEATHER

ਉਜੈਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੀਤੀ ਜਾਵੇ ਸਖ਼ਤ ਕਾਰਵਾਈ- ਸਵਾਤੀ ਮਾਲੀਵਾਲ

ਨਵੀਂ ਦਿੱਲੀ, 28 ਸਤੰਬਰ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਜੈਨ ਵਿਚ ਇਕ 12 ਸਾਲ ਦੀ ਬੱਚੀ ਨਾਲ ਬੇਰਹਿਮੀ ਨਾਲ ਜਬਰ ਜਨਾਹ ਕੀਤਾ ਗਿਆ। ਮੱਧ ਪ੍ਰਦੇਸ਼ ਪੁਲਿਸ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਲੋਕ ਕੌਣ ਹਨ, ਜਿਨ੍ਹਾਂ ਨੂੰ ਬੱਚੀ ’ਤੇ ਕੋਈ ਰਹਿਮ ਨਹੀਂ ਆਇਆ ਜਦੋਂ ਉਹ ਛੋਟੀ ਬੱਚੀ ਨੰਗੀ ਅਤੇ ਖ਼ੂਨ ਨਾਲ ਲੱਥਪੱਥ ਹੋ ਕੇ ਘਰ-ਘਰ ਜਾ ਕੇ ਮਦਦ ਦੀ ਗੁਹਾਰ ਲਗਾ ਰਹੀ ਸੀ ਤਾਂ ਕੀ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਹੋਣੀ ਚਾਹੀਦੀ? ਉਨ੍ਹਾਂ ਕਿਹਾ ਕਿ ਅਸੀਂ ਕਿਸ ਤਰ੍ਹਾਂ ਦਾ ਦੇਸ਼ ਬਣਾ ਰਹੇ ਹਾਂ? ਅਜਿਹੇ ਲੋਕਾਂ ’ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ। ਮਾਮਲਾ ਫ਼ਾਸਟ ਟ੍ਰੈਕ ਕੋਰਟ ਵਿਚ ਜਾਣਾ ਚਾਹੀਦਾ ਹੈ ਅਤੇ ਅਜਿਹੇ ਲੋਕਾਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਜਿਹੀਆਂ ਘਟਨਾਵਾਂ ਹਰ ਦੂਜੇ ਦਿਨ ਵਾਪਰਦੀਆਂ ਰਹੀਆਂ ਤਾਂ ਸਾਡੀਆਂ ਧੀਆਂ ਕਿਵੇਂ ਬਚਣਗੀਆਂ ਅਤੇ ਕਿਵੇਂ ਪੜ੍ਹਣਗੀਆਂ। ਮੈਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦੀ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ