JALANDHAR WEATHER

ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀ ਮੁੜ ਅਦਾਲਤ ’ਚ ਪੇਸ਼, 30 ਤੱਕ ਮਿਲਿਆ ਰਿਮਾਂਡ

ਬਠਿੰਡਾ, 28 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਬੀ.ਡੀ.ਏ. ਦੇ ਦੋ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਬਣਾ ਕੇ ਖ਼ਰੀਦਣ ਮਾਮਲੇ ’ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਗ੍ਰਿਫ਼ਤਾਰ ਤਿੰਨੇ ਕਰੀਬੀਆਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਬਠਿੰਡਾ, ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਅਤੇ ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਨੂੰ ਅੱਜ ਦੁਬਾਰਾ ਜੱਜ ਦਲਜੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਹੋਰ ਪੁੱਛਗਿੱਛ ਲਈ ਵਿਜੀਲੈਂਸ ਨੂੰ ਤਿੰਨਾਂ ਦਾ 30 ਸਤੰਬਰ ਤੱਕ ਦਾ ਰਿਮਾਂਡ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ