ਏਸ਼ੀਆ ਦੀ ਸਭ ਤੋਂ ਵੱਡੀ ਫ਼ਰਨੀਚਰ ਮਾਰਕੀਟ ਵਿਚ ਪੁੱਜੇ ਰਾਹੁਲ ਗਾਂਧੀ
ਨਵੀਂ ਦਿੱਲੀ, 28 ਸਤੰਬਰ- ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਅੱਜ ਕੀਰਤੀਨਗਰ ਸਥਿਤ ਏਸ਼ੀਆ ਦੀ ਸਭ ਤੋਂ ਵੱਡੀ ਫ਼ਰਨੀਚਰ ਮਾਰਕੀਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਤਰਖਾਣ ਭਰਾਵਾਂ ਨਾਲ ਮੁਲਾਕਾਤ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਉਨ੍ਹਾਂ ਵਲੋਂ ਤਸਵੀਰਾਂ ਵੀ ਸਾਂਝੀਆ ਕੀਤੀ ਗਈਆਂ, ਜਿਸ ਵਿਚ ਉਨ੍ਹਾਂ ਲਿਖਿਆ ਕਿ ਅੱਜ ਤਰਖਾਣ ਭਰਾਵਾਂ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਇਹ ਮਿਹਨਤੀ ਹੋਣ ਤੋਂ ਇਲਾਵਾ ਉਹ ਸ਼ਾਨਦਾਰ ਕਲਾਕਾਰ ਵੀ ਹਨ।