JALANDHAR WEATHER

ਸੜਕ ਹਾਦਸੇ ’ਚ ਜੁੜਵੇਂ ਭਰਾਵਾਂ ’ਚੋਂ ਇਕ ਦੀ ਮੌਤ, ਇਕ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਦੋ ਜੁੜਵੇਂ ਨੌਜਵਾਨ ਭਰਾਵਾਂ ’ਚੋਂ ਇਕ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤੋਲਾਵਾਲ ਦੇ ਰਹਿਣ ਵਾਲੇ 22 ਸਾਲਾਂ ਦੋ ਸਕੇ ਭਰਾ ਗੁਰਦੀਪ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਗੁਰਮੇਲ ਸਿੰਘ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਸੁਨਾਮ ਵੱਲ ਆ ਰਹੇ ਸਨ ਕਿ ਪਿੰਡ ਮਾਡਲ ਟਾਊਨ ਨੇੜੇ ਸੁਨਾਮ ਸਾਈਡ ਤੋਂ ਆ ਰਹੀ ਇਕ ਸਵਿਫ਼ਟ ਡਿਜ਼ਾਇਰ ਗੱਡੀ ਨਾਲ ਟੱਕਰ ਹੋ ਗਈ। ਹਾਦਸਾ ਇੰਨਾਂ ਭਿਆਨਕ ਸੀ ਕਿ ਇਕ ਨੌਜਵਾਨ ਗੁਰਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਸਤਨਾਮ ਸਿੰਘ ਨੂੰ ਸਿਵਲ ਹਸਪਤਾਲ ਸੁਨਾਮ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ