ਭਾਗੀਰਥ ਸਿੰਘ ਮੀਨਾ ਹੋਣਗੇ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਐਸ.ਐਸ.ਪੀ.
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਬਲਕਰਨ ਸਿੰਘ ਖਾਰਾ)- ਆਈ. ਪੀ. ਐਸ. ਭਾਗੀਰਥ ਸਿੰਘ ਮੀਨਾ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਐਸ. ਐਸ. ਪੀ. ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਹਰਮਨਬੀਰ ਸਿੰਘ ਗਿੱਲ ਦੀ ਥਾਂ ਲਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਪੁਲਿਸ ਅਤੇ ਵਕੀਲਾਂ ਸੰਬੰਧੀ ਚੱਲ ਰਹੇ ਵਿਵਾਦ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਹੈ।