JALANDHAR WEATHER

ਮੋਰਿੰਡਾ 'ਚ ਗੁਰਬਾਣੀ ਦੀਆਂ ਪੋਥੀਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਕਰੇ ਸਖ਼ਤ ਕਾਰਵਾਈ - ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ , 28 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਰਿੰਡਾ ਸ਼ਹਿਰ ਵਿਚ ਆਪਣੀ ਰਿਹਾਇਸ਼ 'ਤੇ ਗੁਰਬਾਣੀ ਦੀਆਂ ਪੋਥੀਆਂ ਅਤੇ ਗੁਟਕਾ ਸਾਹਿਬ ਨੂੰ ਘਰ ਦੀ ਛੱਤ ਉੱਪਰ ਬਾਹਰ ਹੀ ਰੱਖ ਕੇ ਤੇ ਮਰਿਆਦਾ ਦੀ ਘੋਰ ਉਲੰਘਣਾ ਕਰਕੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ । ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਵੇਂ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਧਾਰਾ 295 ਏ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਫਿਰ ਵੀ ਹੋਰ ਧਾਰਾਵਾਂ ਲਗਾ ਕੇ ਅਤੇ ਇਸ ਮਸਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾ ਕੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀ ਤੁਰੰਤ ਜੇਲ੍ਹ ਅੰਦਰ ਬੰਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵੀ ਜਲਦ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ