ਰਾਜੌਰੀ ਦੇ ਕਾਲਾਕੋਟ ਇਲਾਕੇ 'ਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਜਾਰੀ
ਰਾਜੌਰੀ, 4 ਅਕਤੂਬਰ-ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਕਾਲਾਕੋਟ ਇਲਾਕੇ 'ਚ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੀ ਗਤੀਵਿਧੀ ਬਾਰੇ ਖ਼ਾਸ ਖ਼ੁਫੀਆ ਸੂਚਨਾ ਮਿਲਣ ਤੋਂ ਬਾਅਦ ਕਾਲਾਕੋਟ ਖੇਤਰ ਵਿਚ ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੁਆਰਾ ਇਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ।