ਅਦਾਲਤ ਵਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਝਟਕਾ, ਜ਼ਮਾਨਤ ਅਰਜ਼ੀ ਰੱਦ

ਬਠਿੰਡਾ, 4 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)- ਸਰਕਾਰੀ ਪਲਾਟ ਖ਼ਰੀਦ ਮਾਮਲੇ ਵਿਚ ਵਿਜੀਲੈਂਸ ਵਲੋਂ ਨਾਮਜ਼ਦ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਅਦਾਲਤ ਨੇ ਵੱਡਾ ਝਟਕਾ ਦਿੰਦਿਆ ਅੱਜ ਉਨ੍ਹਾਂ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਹੈ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।