JALANDHAR WEATHER

ਖੇਮਕਰਨ ਦੀ ਪੁਲਿਸ ਨੇ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰਨ ਵਾਲਾ ਕਾਬੂ ਕੀਤਾ , ਤਿੰਨ ਕਿੱਲੋ ਹੈਰੋਇਨ ਬਰਾਮਦ

ਖੇਮਕਰਨ , 4 ਅਕਤੂਬਰ (ਰਾਕੇਸ਼ ਬਿੱਲਾ)-ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਤਸਕਰ ਨੂੰ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਬੂ ਕਰਨ ’ਚ ਸਫਲਤਾ ਹਾਸਲ ਕਰਨ ਦੀ ਸੂਚਨਾ ਮਿਲੀ ਹੈ । ਪਤਾ ਲੱਗਾ ਹੈ ਕਿ ਕਾਬੂ ਕੀਤਾ ਗਿਆ ਤਸਕਰ ਪਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਰਿਹਾ ਸੀ । ਜਿਸ ਨੂੰ ਪੁਲਿਸ ਨੇ ਕਾਬੂ ਕਰਕੇ ਉਸ ਤੋਂ 3 ਕਿੱਲੋ ਹੈਰੋਇਨ ਬਰਾਮਦ ਕੀਤੀ । ਤਸਕਰ ਦੀ ਪਹਿਚਾਣ ਸ਼ੇਰਾ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਮਹਿੰਦੀਪੁਰ ਵਜੋ ਹੋਈ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ