ਲੁਧਿਆਣਾ : ਪੱਖੋਵਾਲ ਰੋਡ ਸਥਿਤ ਸੈਂਟਰਾ ਗ੍ਰੀਨ ਫਲੈਟ ਚ ਦੇਖਿਆ ਗਿਆ ਤੇਂਦੂਆ
ਲੁਧਿਆਣਾ, 8 ਦਸੰਬਰ - (ਰੁਪੇਸ਼ ਕੁਮਾਰ) - ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਹਾਈ ਪ੍ਰੋਫਾਈਲ ਰਿਹਾਇਸ਼ੀ ਅਪਾਰਟਮੈਂਟ ਸੈਂਟਰਾ ਗ੍ਰੀਨ ਵਿਚ ਤੇਂਦੂਆ ਦੇਖਿਆ ਗਿਆ ਹੈ, ਜਿਸ ਤੋਂ ਬਾਅਦ ਫਲੈਟ ਵਿਚ ਰਹਿਣ ਵਾਲੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਜੰਗਲਾਤ ਮਹਿਕਮੇ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਵਲੋਂ ਪੂਰੇ ਇਲਾਕੇ ਨੂੰ ਸਰਚ ਕੀਤਾ ਜਾ ਰਿਹਾ ਹੈ।