ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ.ਸੀ.ਆਰ. ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ਚ ਭਰਤੀ

ਹੈਦਰਾਬਾਦ, 8 ਦਸੰਬਰ - ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੂੰ ਬੀਤੀ ਰਾਤ ਫਾਰਮ ਹਾਊਸ 'ਤੇ ਸੱਟ ਲੱਗਣ ਤੋਂ ਬਾਅਦ ਯਸ਼ੋਧਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਬੀ.ਆਰ.ਐਸ. ਮੁਖੀ ਕੇ.ਸੀ.ਆਰ. ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਯਸੋਧਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਹ ਵੀਰਵਾਰ ਰਾਤ ਇਰਾਵੱਲੀ ਸਥਿਤ ਆਪਣੇ ਫਾਰਮ ਹਾਊਸ 'ਤੇ ਡਿੱਗ ਪਏ ਸਨ।