ਆਰ.ਬੀ.ਆਈ. ਵਲੋਂ ਨੀਤੀਗਤ ਰੇਪੋ ਦਰ 6.5 ਫ਼ੀਸਦੀ 'ਤੇ ਬਰਕਰਾਰ
ਨਵੀਂ ਦਿੱਲੀ, 8 ਦਸੰਬਰ - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਨੇ ਆਪਣੀ ਦਸੰਬਰ ਦੀ ਸਮੀਖਿਆ ਮੀਟਿੰਗ ਵਿਚ ਸਰਬਸੰਮਤੀ ਨਾਲ ਨੀਤੀ ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ, ਇਸ ਤਰ੍ਹਾਂ ਲਗਾਤਾਰ ਪੰਜਵੀਂ ਵਾਰ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ। ਨੀਤੀਗਤ ਬਿਆਨ 'ਤੇ ਚਰਚਾ ਕਰਦੇ ਹੋਏ, ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਨੀਤੀਗਤ ਰੁਖ ਨੂੰ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਕਾਰਨ ਮਹਿੰਗਾਈ ਵਿੱਚ ਗਿਰਾਵਟ ਨੂੰ ਮੰਨਿਆ।