ਸ਼ਹਿਰ 'ਚ ਤੇਂਦੂਆ ਦੇਖਣ ਨਾਲ ਦਹਿਸ਼ਤ ਦਾ ਮਾਹੌਲ

ਫੁੱਲਾਂਵਾਲ, 8 ਦਸੰਬਰ (ਮਨਜੀਤ ਸਿੰਘ ਦੁੱਗਰੀ)- ਸਨਅਤੀ ਸ਼ਹਿਰ ਲੁਧਿਆਣਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਸੈਂਨਟਰਾ ਗਲੀਨ ਫਲੈਟਾਂ ਵਿਖੇ ਤੇਂਦੂਆ ਦੇਖਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜੰਗਲਾਤ ਵਿਭਾਗ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਤੇਂਦੂਏ ਨੂੰ ਕਾਬੂ ਕਰਨ ਲਈ ਜੱਦੋ ਜਹਿਦ ਕਰ ਰਹੀਆਂ ਹਨ।