
ਪਟਿਆਲਾ, 8 ਦਸੰਬਰ (ਅਮਨਦੀਪ ਸਿੰਘ)-ਪਟਿਆਲਾ ਜੇਲ੍ਹ ਵਿਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਐੱਸ.ਜੀ.ਪੀ.ਸੀ. ਮੈਂਬਰ ਪੁੱਜੇ। ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕੀਤੀ ਹੈ।