JALANDHAR WEATHER

ਪ੍ਰੈੱਸ ਕਾਨਫ਼ਰੰਸ ਕਰ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ’ਤੇ ਲਾਏ ਵੱਡੇ ਦੋਸ਼

ਚੰਡੀਗੜ੍ਹ, 9 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ। ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਹੜਾ ਬੰਦਾ ਸ਼ਰਾਬ ਪੀ ਕੇ ਪਾਰਲੀਮੈਂਟ ’ਚ ਜਾ ਸਕਦਾ ਉਸ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਦਾ ਬੇਤਾਜ ਬਾਦਸ਼ਾਹ ਹੈ। ਉਨ੍ਹਾਂ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ‘ਆਪ’ ਨੂੰ ਚੁਣ ਕੇ ਪੰਜਾਬ ਦੇ ਲੋਕਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਲੋਕਾਂ ਨੂੰ ਜਲੀਲ ਕਰਨ ਤੋਂ ਇਲਾਵਾ ਭਗਵੰਤ ਮਾਨ ਨੂੰ ਹੋਰ ਕੋਈ ਕੰਮ ਨਹੀਂ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਇਸ ਸਭ ਬੋਲਣ ਤੋਂ ਬਾਅਦ ਮੈਨੂੰ ਇਸ ਦਾ ਖ਼ਮਿਆਜ਼ਾ ਵੀ ਭੁਗਤਣਾ ਪੈ ਸਕਦਾ ਹੈ ਤੇ ਮੇਰੇ ’ਤੇ ਝੂਠਾ ਪਰਚਾ ਵੀ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਝੂਠੇ ਪਰਚੇ ਦਾ ਕੋਈ ਡਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ