ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 5 ਮੈਂਬਰੀ ਕਮੇਟੀ ਦੀ ਪ੍ਰੈੱਸ ਕਾਨਫਰੰਸ ਹੋਈ ਸ਼ੁਰੂ

ਅੰਮ੍ਰਿਤਸਰ, 9 ਦਸੰਬਰ- ਪਿਛਲੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸੰਬੰਧੀ ਪੰਜ ਸਿੰਘ ਸਹਿਬਾਨ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਦੀ ਅੱਜ ਅਹਿਮ ਮੀਟਿੰਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡਾ. ਬਰਜਿੰਦਰ ਸਿੰਘ ਹਮਦਰਦ ਸਮੇਤ ਬਾਕੀ ਮੈਂਬਰ ਵੀ ਸ਼ਾਮਿਲ ਹੋਏ। ਮੀਟਿੰਗ ਵਿਚ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਬਾਅਦ ਕਮੇਟੀ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ।