JALANDHAR WEATHER

ਪੇਂਡੂ ਖ਼ੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਹਰਭਜਨ ਸਿੰਘ ਈ.ਟੀ.ਓ. ਦੇ ਘਰ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨਾ ਸ਼ੁਰੂ

ਜੰਡਿਆਲਾ ਗੁਰੂ, 9 ਦਸੰਬਰ (ਰਣਜੀਤ ਸਿੰਘ ਜੋਸਨ)- ਪੇਂਡੂ ਖ਼ੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਘਰ ਅੱਗੇ ਵਿਸ਼ਾਲ ਤਿੰਨ ਰੋਜ਼ਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਧਰਨੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਮੀਤ ਪ੍ਰਧਾਨ ਚਮਨ ਲਾਲ ਦਰਾਜਕੇ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜੋਗਿੰਦਰ ਸਿੰਘ ਵਲਟੋਹਾ, ਕੁੱਲ ਹਿੰਦ ਖ਼ੇਤ ਮਜ਼ਦੂਰ ਯੂਨੀਅਨ ਦੇ ਚਾਨਣ ਸਿੰਘ ਭਿੱਖੀਵਿੰਡ ਨੇ ਕੀਤੀ। ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਗਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨ ਚੋਂ 10-10 ਮਰਲੇ ਦੇ ਪਲਾਟ ਅਲਾਟ ਕੀਤੇ ਜਾਣ ਅਤੇ ਘਰ ਬਨਾਉਣ ਲਈ 5 ਲੱਖ ਦੀ ਗ੍ਰਾਂਟ ਦਿੱਤੀ ਜਾਵੇ। ਮਨਰੇਗਾ ਸਕੀਮ ਤਹਿਤ ਸਾਰੇ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਤੇ ਦਿਹਾੜੀ 700 ਰੁਪਏ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ