ਛੱਤੀਸਗੜ੍ਹ ਦੇ ਸਾਬਕਾ ਵਿਧਾਇਕ ਨੇ ਵਿਧਾਨ ਸਭਾ ਚੋਣਾਂ ਚ ਕਾਂਗਰਸ ਦੀ ਹਾਰ ਲਈ ਟੀਐਸ ਸਿੰਘ ਦਿਓ ਨੂੰ ਜ਼ਿੰਮੇਵਾਰ ਠਹਿਰਾਇਆ
ਰਾਏਪੁਰ (ਛੱਤੀਸਗੜ੍ਹ), 9 ਦਸੰਬਰ (ਏ.ਐਨ.ਆਈ.) : ਛੱਤੀਸਗੜ੍ਹ ਦੇ ਸਾਬਕਾ ਵਿਧਾਇਕ ਬ੍ਰਿਹਸਪਤੀ ਸਿੰਘ ਨੇ ਵਿਧਾਨ ਸਭਾ ਚੋਣਾਂ ਚ ਕਾਂਗਰਸ ਦੀ ਹਾਰ ਲਈ ਟੀਐਸ ਸਿੰਘ ਦਿਓ ਨੂੰ ਜ਼ਿੰਮੇਵਾਰ ਠਹਿਰਾਇਆ । ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸਾਬਕਾ ਉਪ ਮੁੱਖ ਮੰਤਰੀ ਨੇ ਪਾਰਟੀ ਦੇ ਅਕਸ ਨੂੰ ਕਈ ਵਾਰ ਨੁਕਸਾਨ ਪਹੁੰਚਾਇਆ ਹੈ ਅਤੇ ਕਿਹਾ ਕਿ ਜੇਕਰ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਂਦੀ ਤਾਂ ਪਾਰਟੀ ਨੂੰ ਹਾਰ ਦਾ ਸਾਹਮਣਾ ਨਾ ਕਰਨਾ ਪੈਂਦਾ।