ਅੰਮ੍ਰਿਤਸਰ ਏਅਰਪੋਰਟ 'ਤੇ ਵਿਅਕਤੀ ਕੋਲੋਂ 45.75 ਲੱਖ ਦਾ ਸੋਨਾ ਬਰਾਮਦ
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਵਿਖੇ ਕਸਟਮ ਸਟਾਫ ਨੇ ਗੈਰ-ਕਾਨੂੰਨੀ ਢੰਗ ਨਾਲ ਲਿਆਂਦੇ ਸੋਨੇ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੀਤੀ ਸ਼ਾਮ ਸ਼ਾਰਜਾਹ ਤੋਂ ਇੰਡੀਗੋ ਦੀ ਫਲਾਈਟ ਨੰਬਰ 6ਈ 1428 ਰਾਹੀਂ ਇੱਥੇ ਪਹੁੰਚਿਆ ਸੀ। ਜਿਸ 'ਤੇ ਕਸਟਮ ਸਟਾਫ਼ ਨੂੰ ਸ਼ੱਕ ਹੋਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 770 ਗ੍ਰਾਮ ਵਜਨੀ ਸੋਨਾ ਬਰਾਮਦ ਕੀਤਾ, ਜੋ 3 ਕੈਪਸੂਲਾਂ ਦੇ ਰੂਪ ਵਿਚ ਲੁਕੋਇਆ ਹੋਇਆ ਸੀ। ਫੜ੍ਹੇ ਸੋਨੇ ਦੀ ਬਾਜ਼ਾਰੀ ਕੀਮਤ 45.75 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ।