ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ

ਅੰਮ੍ਰਿਤਸਰ, 25 ਸਤੰਬਰ-ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਬਹੁਤ ਸ਼ਰਧਾ-ਭਾਵਨਾ ਨਾਲ ਮੱਥਾ ਟੇਲਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੂਚਨਾ ਕੇਂਦਰ ਵਿਖੇ ਵੀ.ਕੇ.ਸਕਸੈਨਾ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ।