JALANDHAR WEATHER

ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਨੇ ਪਟਵਾਰਖਾਨੇ ਦੀ ਕੀਤੀ ਅਚਨਚੇਤ ਚੈਕਿੰਗ

ਅਮਲੋਹ, 26 ਸਤੰਬਰ (ਕੇਵਲ ਸਿੰਘ)- ਅੱਜ ਪਟਵਾਰਖਾਨੇ ਅਮਲੋਹ ਦੀ ਐਸ. ਡੀ. ਐਮ. ਗੁਰਵਿੰਦਰ ਸਿੰਘ ਜੌਹਲ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਤਹਿਸੀਲਦਾਰ ਦਿਵਿਆ ਸਿੰਗਲਾ ਵੀ ਮੌਜੂਦ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਨੇ ਦੱਸਿਆ ਕਿ ਇਹ ਚੈਕਿੰਗ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾ. ਪਰਨੀਤ ਕੌਰ ਸ਼ੇਰਗਿਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਵਲੋਂ ਅੱਜ ਪਟਵਾਰਖ਼ਾਨਿਆਂ ਅੰਦਰ ਵਿਸ਼ੇਸ਼ ਤੌਰ ’ਤੇ ਇਹ ਚੈੱਕ ਕੀਤਾ ਗਿਆ ਹੈ ਕਿ ਕੋਈ ਪਟਵਾਰੀ ਕਿਸੇ ਪ੍ਰਾਈਵੇਟ ਵਿਅਕਤੀ ਤੋਂ ਕਿਸੇ ਸਰਕਲ ਦਾ ਕੰਮ ਤਾਂ ਨਹੀਂ ਕਰਵਾ ਰਿਹਾ। ਚੈਕਿੰਗ ਦੌਰਾਨ ਪਾਇਆ ਗਿਆ ਕਿ ਕੋਈ ਵੀ ਪਟਵਾਰੀ ਕਿਸੇ ਪ੍ਰਾਈਵੇਟ ਵਿਅਕਤੀ ਤੋਂ ਕੰਮ ਨਹੀਂ ਕਰਵਾ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ