JALANDHAR WEATHER

ਐਸੋਸੀਏਸ਼ਨ ਜਨਰਲ ਹਾਊਸ ਨੇ ਸਰਕਾਰ ਨੂੰ ਦਿੱਤਾ ਤਿੰਨ ਦਿਨਾਂ ਅਲਟੀਮੇਟਮ- ਮੁਖੀ ਬਾਰ ਐਸੋਸੀਏਸ਼ਨ

ਚੰਡੀਗੜ੍ਹ, 26 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਬਾਰੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੁਖੀ ਜੀ.ਬੀ.ਐਸ. ਢਿੱਲੋਂ ਨੇ ਕਿਹਾ ਕਿ ਜਨਰਲ ਹਾਊਸ ਵਿਚ ਅਸੀਂ ਫ਼ੈਸਲਾ ਕੀਤਾ ਹੈ ਕਿ ਸਭ ਤੋਂ ਪਹਿਲਾਂ ਅਸੀਂ ਆਪਣੇ ਵਕੀਲ ਦੀ ਜ਼ਮਾਨਤ ਦੀ ਅਰਜ਼ੀ ਪਾਵਾਂਗੇ। ਜਨਰਲ ਹਾਊਸ ਨੇ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਅਤੇ ਸ਼ੁੱਕਰਵਾਰ ਨੂੰ ਸਾਡਾ ਅਗਲਾ ਜਨਰਲ ਹਾਊਸ ਹੈ। ਉਨ੍ਹਾਂ ਕਿਹਾ ਕਿ ਸਾਡੇ ਵਕੀਲ ’ਤੇ ਦਰਜ ਐਫ਼.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।ਅਸੀਂ ਉਨ੍ਹਾਂ ਦੀ ਬਰਖ਼ਾਸਤਗੀ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜਤਾਲ ਫਿਲਹਾਲ ਜਾਰੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ