ਜਥੇਦਾਰ ਸਰਵਣ ਸਿੰਘ ਕੁਲਾਰ ਦੀ ਮੌਤ ’ਤੇ ਧਾਮੀ, ਮਜੀਠੀਆ ਤੇ ਬੀਬੀ ਜਗੀਰ ਕੌਰ ਵਲੋਂ ਦੁੱਖ ਦਾ ਪ੍ਰਗਟਾਵਾ

ਫਗਵਾੜਾ, 27 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਅਨੇਕਾਂ ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਅੱਜ ਉਨ੍ਹਾਂ ਦੇ ਗ੍ਰਹਿ ਫਗਵਾੜਾ ਵਿਖੇ ਪਹੁੰਚ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।