ਵਕੀਲ ਨਾਲ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਚ ਐੱਸ.ਪੀ. ਭੁੱਲਰ, ਸੀ.ਆਈ.ਏ ਦੇ ਇੰਚਾਰਜ ਰਮਨ ਕੰਬੋਜ ਤੇ ਇਕ ਹੋਰ ਮੁਲਾਜ਼ਮ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ ,27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਤੇ ਪੁਲਿਸ ਵਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਵਿਚ ਰਮਨਦੀਪ ਸਿੰਘ ਭੁੱਲਰ ਐਸ.ਪੀ. (ਇਨਵੈਸਟੀਗੇਸ਼ਨ), ਇੰਸਪੈਕਟਰ ਰਮਨ ਕੁਮਾਰ ਕੰਬੋਜ ਇੰਚਾਰਜ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਅਤੇ ਹੈੱਡ ਕਾਂਸਟੇਬਲ ਹਰਬੰਸ ਸਿੰਘ ਸੀ.ਆਈ.ਏ. ਸਟਾਫ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।