JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਇਨ੍ਹਾਂ ਦਿੱਗਜ ਨੇਤਾਵਾਂ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 2 ਅਕਤੂਬਰ-ਭਾਰਤ 'ਚ ਹਰ ਸਾਲ 2 ਅਕਤੂਬਰ ਨੂੰ ਬਾਪੂ ਜੀ ਦੇ ਜਨਮ ਦਿਨ ਨੂੰ ਗਾਂਧੀ ਜਯੰਤੀ ਦੇ ਤੌਰ 'ਤੇ ਮਨਾਇਆ ਜਾਂਦਾ ਹੈ। ਅੱਜ ਯਾਨੀ ਸੋਮਵਾਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਹੈ। ਇਸ ਮੌਕੇ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਦਿੱਲੀ ਦੇ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਤੋਂ ਇਲਾਵਾ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਰਾਜਘਾਟ ਪਹੁੰਚੇ ਅਤੇ ਬਾਪੂ ਨੂੰ ਸ਼ਰਧਾਂਜਲੀ ਭੇਟ ਕੀਤੀ। ਦਿੱਲੀ ਦੇ ਐਲ.ਜੀ. ਵੀਕੇ ਸਕਸੈਨਾ ਨੇ ਵੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਰਾਜਘਾਟ ਪਹੁੰਚੀ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ