ਰਾਹੁਲ ਗਾਂਧੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੇ
ਰਾਜਾਸਾਂਸੀ, 2 ਅਕਤੂਬਰ (ਹਰਦੀਪ ਸਿੰਘ ਖੀਵਾ)- ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚ ਗਏ ਹਨ। ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਰਾਹੁਲ ਗਾਂਧੀ ਦੇ ਸਵਾਗਤ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਪਹੁੰਚੇ ਹਨ। ਉਹ ਹਵਾਈ ਅੱਡੇ ਤੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ ਹਨ।